ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕੇਂਈਆ ਨਾਇਡੂ ਨੇ ਸਾਡੇ ਦੇਸ਼ ਦੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਵਧਾਈ ਦਿੱਤੀ । ਇਕ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਬਹਾਦਰ ਅਜ਼ਾਦੀ ਘੁਲਾਟੀਆਂ ਨੂੰ ਸਲਾਮੀ ਦਿੰਦੇ ਹਾਂ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਸਾਡੇ ਦੇਸ਼ ਨੂੰ ਅਤਿਆਚਾਰੀ ਬਸਤੀਵਾਦੀ ਰਾਜ ਤੋਂ ਅਜ਼ਾਦੀ ਮਿਲੀ। ਉਨ੍ਹਾਂ ਕਿਹਾ ਕਿ ਆਓ ਇਸ ਅਜ਼ਾਦੀ ਦਿਵਸ ਉੱਤੇ ਗ਼ਰੀਬੀ, ਅਨਪੜ੍ਹਤਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ ਨਵੇਂ ਭਾਰਤ ਦੀਉਸਾਰੀ ਲਈ ਯਤਨ ਕਰੀਏ।
ਉਪ ਰਾਸ਼ਟਰਪਤੀ ਦੇ ਸੰਦੇਸ਼ ਦਾ ਮੂਲ-ਪਾਠ ਹੇਠਾਂ ਦਿੱਤਾ ਗਿਆ ਹੈ:
"ਮੈਂ ਅਜ਼ਾਦੀ ਦਿਵਸ ਦੇ ਖੁਸ਼ੀ ਦੇ ਮੌਕੇ ਉੱਤੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਅਤੇ ਸ਼ੁਭ-ਕਾਮਨਾਵਾਂ ਦਿੰਦਾ ਹਾਂ।
ਇਸ ਸ਼ੁਭ ਮੌਕੇ 'ਤੇ, ਆਓ ਅਸੀਂ ਆਪਣੇ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ ਤਰੱਕੀ' ਤੇ ਮਾਣ ਕਰੀਏ ਅਤੇ ਆਪਣੇ ਮਹਾਨ ਅਜ਼ਾਦੀ ਘੁਲਾਟੀਆਂ ਨੂੰ ਸਲਾਮੀ ਦੇਈਏ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਸਾਡੇ ਦੇਸ਼ ਨੂੰ ਅੱਤਿਆਚਾਰੀ ਬਸਤੀਵਾਦੀ ਰਾਜ ਤੋਂ ਅਜ਼ਾਦੀ ਪ੍ਰਾਪਤ ਹੋਈ।
ਆਓ ਇਸ ਸੁਤੰਤਰਤਾ ਦਿਵਸ ਉੱਤੇ ਗ਼ਰੀਬੀ, ਅਨਪੜ੍ਹਤਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ ਨਵਾਂ ਭਾਰਤ ਬਣਾਉਣ ਦਾ ਸੰਕਲਪ ਕਰੀਏ। ਇਸ ਦੇ ਨਾਲ-ਨਾਲ ਖੁਸ਼ਹਾਲੀ, ਇਕਸਾਰਤਾ ਅਤੇ ਭਾਰਤ ਦੇ ਹਰ ਨਾਗਰਿਕ ਦੇ ਮਾਣ-ਸਨਮਾਨ ਦੇ ਟੀਚਿਆਂ ਨੂੰ ਪ੍ਰਾਪਤ ਕਰਕੇ ਰਾਸ਼ਟਰ ਪਿਤਾ ਅਤੇ ਹੋਰ ਬਹਾਦਰ ਆਜ਼ਾਦੀ ਗੁਲਾਅਟੀਆਂ ਦੇ ਸੁਪਨਿਆਂ ਨੂੰ ਪੂਰਾ ਕਰੀਏ।
ਜਿਵੇਂ ਕਿ ਭਾਰਤ ਦੁਨੀਆ ਦੀਆਂ ਸਭ ਤੋਂ ਤੇਜ਼ੀ ਨਾਲ ਵਧ ਰਹੀਆਂ ਅਰਥਵਿਵਸਥਾਵਾਂ ਵੱਜੋਂ ਅੱਗੇ ਵਧ ਰਿਹਾ ਹੈ, ਹਰ ਨਾਗਰਿਕ ਨੂੰ ਦੇਸ਼ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਆਪਣੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ।’’
KSD/BK